ਲਖਨਊ ਸੁਪਰ ਜਾਇੰਟਸ ਦੇ ਕਪਤਾਨ ਰਿਸ਼ਭ ਪੰਤ ਨੂੰ ਜੁਰਮਾਨਾ, ਟੀਮ ਨੂੰ ਵੀ ਸਜ਼ਾ

ਮੁੰਬਈ, 27 ਅਪ੍ਰੈਲ - ਲਖਨਊ ਸੁਪਰ ਜਾਇੰਟਸ ਦੇ ਕਪਤਾਨ ਰਿਸ਼ਭ ਪੰਤ ਨੂੰ ਐਤਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਹੌਲੀ ਓਵਰ ਰੇਟ ਲਈ 24 ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਉਸ ਦੀ ਟੀਮ ਨੂੰ ਮੁੰਬਈ ਇੰਡੀਅਨਜ਼ ਖ਼ਿਲਾਫ਼ ਵਾਨਖੇੜੇ ਵਿਖੇ ਖੇਡੇ ਗਏ ਮੈਚ ਵਿਚ 54 ਦੌੜਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ, ਲਖਨਊ ਦਾ ਨੈੱਟ ਰਨ ਰੇਟ -0.325 ਹੋ ਗਿਆ ਅਤੇ ਟੀਮ 10 ਅੰਕਾਂ ਨਾਲ ਛੇਵੇਂ ਸਥਾਨ 'ਤੇ ਹੈ। ਲਖਨਊ ਸੁਪਰ ਜਾਇੰਟਸ ਦੇ ਕਪਤਾਨ ਰਿਸ਼ਭ ਪੰਤ ਨੂੰ ਵਾਨਖੇੜੇ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਖ਼ਿਲਾਫ਼ ਮੈਚ ਦੌਰਾਨ ਆਈਪੀਐਲ ਦੇ ਆਚਾਰ ਸੰਹਿਤਾ ਦੀ ਉਲੰਘਣਾ ਕਰਨ ਲਈ ਜੁਰਮਾਨਾ ਲਗਾਇਆ ਗਿਆ ਹੈ। ਰਿਸ਼ਭ ਪੰਤ ਨੂੰ ਹੌਲੀ ਓਵਰ ਰੇਟ ਬਣਾਈ ਰੱਖਣ ਲਈ 24 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।