ਭਾਰਤ ਨੇ 16 ਪਾਕਿਸਤਾਨੀ ਯੂ.ਟਿਊਬ ਚੈਨਲਾਂ ’ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 28 ਅਪ੍ਰੈਲ- ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ’ਤੇ, ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਵਿਚ ਦੁਖਦਾਈ ਪਹਿਲਗਾਮ ਅੱਤਵਾਦੀ ਘਟਨਾ ਦੇ ਪਿਛੋਕੜ ਵਿਚ ਭਾਰਤ, ਇਸ ਦੀ ਫੌਜ ਅਤੇ ਸੁਰੱਖਿਆ ਏਜੰਸੀਆਂ ਵਿਰੁੱਧ ਭੜਕਾਊ ਅਤੇ ਸੰਪਰਦਾਇਕ ਤੌਰ ’ਤੇ ਸੰਵੇਦਨਸ਼ੀਲ ਸਮੱਗਰੀ, ਝੂਠੇ ਅਤੇ ਗੁੰਮਰਾਹਕੁੰਨ ਬਿਰਤਾਂਤਾਂ ਅਤੇ ਗਲਤ ਜਾਣਕਾਰੀ ਦਾ ਪ੍ਰਸਾਰ ਕਰਨ ਲਈ ਡਾਨ ਨਿਊਜ਼, ਸਮਾ ਟੀਵੀ, ਆਰੀ ਨਿਊਜ਼, ਜੀਓ ਨਿਊਜ਼ ਸਮੇਤ 16 ਪਾਕਿਸਤਾਨੀ ਯੂਟਿਊਬ ਚੈਨਲਾਂ ’ਤੇ ਪਾਬੰਦੀ ਲਗਾ ਦਿੱਤੀ ਹੈ।