ਗੁਰਦੁਆਰਾ ਸ੍ਰੀ ਬਿਬੇਕ ਸਰ ਸਾਹਿਬ ਵਿਖੇ ਪੱਥਰ ਲਗਾਉਣ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਪਰਿਕਰਮਾ ਵਿਖੇ ਨਵਾਂ ਪੱਥਰ ਲਗਾਉਣ ਦੀ ਕਾਰ ਸੇਵਾ ਅੱਜ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਗੁਰਇਕਬਾਲ ਸਿੰਘ ਮਾਤਾ ਕੌਲਾਂ ਜੀ ਭਲਾਈ ਕੇਂਦਰ ਅਤੇ ਸਕੱਤਰ ਪ੍ਰਤਾਪ ਸਿੰਘ ਆਦਿ ਪ੍ਰਮੁੱਖ ਸ਼ਖਸੀਅਤਾਂ ਵਲੋਂ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵਲੋਂ ਇਹ ਕਾਰ ਸੇਵਾ ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਹੈ।