ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਖਾਕਾ ਪੂਰੀ ਤਰ੍ਹਾਂ ਤਿਆਰ- ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 28 ਅਪ੍ਰੈਲ- ਅੱਜ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹਰ ਹਾਲਤ ਵਿਚ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਪੂਰਾ ਖਾਕਾ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਐਵਾਰਡ ਦਿੱਤਾ ਜਾਵੇਗਾ ਤੇ ਸਹੀ ਕੰਮ ਨਾ ਕਰਨ ਵਾਲਿਆਂ ’ਤੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।