JALANDHAR WEATHER

ਜੰਮੂ ਕਸ਼ਮੀਰ: ਵਿਧਾਨ ਸਭਾ ’ਚ ਵਿਧਾਇਕਾਂ ਨੇ ਪਹਿਲਗਾਮ ਪੀੜਤਾਂ ਲਈ ਰੱਖਿਆ ਮੌਨ

ਸ੍ਰੀਨਗਰ, 28 ਅਪ੍ਰੈਲ- ਜੰਮੂ-ਕਸ਼ਮੀਰ ਦੇ ਵਿਧਾਇਕਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਮੌਨ ਰੱਖਿਆ। ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਲਈ ਅੱਜ ਇਕ ਦਿਨ ਦਾ ਸੈਸ਼ਨ ਬੁਲਾਇਆ ਹੈ। ਉਨ੍ਹਾਂ ਸੈਸ਼ਨ ਵਿਚ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਦੁਆਰਾ ਐਲਾਨੇ ਗਏ ਕੂਟਨੀਤਕ ਉਪਾਵਾਂ ਦਾ ਸਮਰਥਨ ਕੀਤਾ। ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਸੰਬੰਧ ਵਿਚ ਇਕ ਵਿਸ਼ੇਸ਼ ਸੈਸ਼ਨ ਦੌਰਾਨ ਜੰਮੂ-ਕਸ਼ਮੀਰ ਵਿਧਾਨ ਸਭਾ ਵਿਚ ਇਕ ਮਤਾ ਪੇਸ਼ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ