JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਦੂਜੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ

ਅੰਮ੍ਰਿਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚਲਤ ਕਰਨ ਦੇ ਨਾਲ-ਨਾਲ ਸੰਗਤ ਤੇ ਪੰਗਤ ਦਾ ਸਿਧਾਂਤ ਦਿੱਤਾ, ਜੋ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦਿਆਂ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਅਪਣਾਈਏ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਬਣ ਕੇ ਕੌਮ ਦੀ ਚੜ੍ਹਦੀ ਕਲਾ ਵਾਸਤੇ ਹਿੱਸਾ ਪਾਈਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ