JALANDHAR WEATHER

ਅੱਗ ਲੱਗਣ ਨਾਲ ਕਣਕ ਤੇ ਨਾੜ ਸੜ ਕੇ ਸੁਆਹ

ਚੋਗਾਵਾਂ/ਅੰਮ੍ਰਿਤਸਰ, 28 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਲੋਪੋਕੇ ਵਿਖੇ ਕਿਸਾਨਾਂ ਦੀ ਖੜ੍ਹੀ ਕਣਕ ਨੂੰ ਅੱਗ ਲੱਗਣ ਕਾਰਨ 2 ਏਕੜ ਕਣਕ ਤੇ ਕਰੀਬ 8 ਏਕੜ ਨਾੜ ਸੜ ਕੇ ਸੁਆਹ ਹੋ ਜਾਣ ਦੀ ਖਬਰ ਹੈ। ਇਸ ਸਬੰਧੀ ਕਿਸਾਨ ਦਲਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਹ ਡੇਰੇ ਉੱਪਰ ਰਹਿੰਦੇ ਹਨ। ਉਨ੍ਹਾਂ ਦੇ ਖੇਤਾਂ ਵਿਚ ਪਿਛਲੇ ਪਿੰਡਾਂ ਤੋਂ ਲੱਗੀ ਅੱਗ ਕਾਰਨ ਹਵਾ ਨਾਲ ਭਿਆਨਕ ਰੂਪ ਧਾਰਨ ਕਰ ਗਈ। ਉਨ੍ਹਾਂ ਦੀ 2 ਏਕੜ ਕਣਕ ਅਤੇ 8 ਏਕੜ ਨਾੜ ਸੜ ਕੇ ਸੁੁਆਹ ਕਰ ਦਿੱਤਾ। ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਪਰ ਫਾਇਰ ਬ੍ਰਿਗੇਡ ਦੀ ਗੱਡੀ ਨਹੀਂ ਪਹੁੰਚੀ। ਇਸੇ ਤਰ੍ਹਾਂ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਅੱਗ ਲੱਗਣ ਕਾਰਨ ਕਿਸਾਨ ਪਰਮਜੀਤ ਸਿੰਘ ਤੇ ਸਾਹਿਬ ਸਿੰਘ ਦਾ 7 ਏਕੜ ਨਾੜ ਸੜ ਕੇ ਸੁਆਹ ਹੋ ਗਿਆ‌। ਇਸ ਮੌਕੇ ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ