ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ, ਨੌਜਵਾਨ ਜ਼ਖਮੀ

ਓਠੀਆਂ/ਅੰਮ੍ਰਿਤਸਰ, 28 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਬੀਤੀ ਰਾਤ ਅਣਪਛਾਤੇ ਬੰਦਿਆਂ ਵਲੋਂ ਪਿੰਡ ਦੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਸਮਾਚਾਰ ਹੈ। ਜਾਣਕਾਰੀਆਂ ਅਨੁਸਾਰ ਪਿੰਡ ਦਾ ਭਰਪੂਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਜੋ ਕਿ ਆਪਣੇ ਘਰ ਵਿਚ ਸੁੱਤਾ ਪਿਆ ਸੀ ਤਾਂ ਉਸ ਨੂੰ ਬਾਹਰੋਂ ਕਿਸੇ ਨੇ ਆਵਾਜ਼ ਮਾਰੀ ਕਿ ਗੇਟ ਖੋਲ੍ਹ ਬਾਹਰ ਤੈਨੂੰ ਮਿਲਣਾ ਹੈ ਤਾਂ ਉਸ ਨੇ ਗੇਟ ਨਾ ਖੋਲ੍ਹਿਆ ਤਾਂ ਉਨ੍ਹਾਂ ਨੇ ਗੇਟ ਵਿਚੋਂ ਹੀ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਕੇ ਫਰਾਰ ਹੋ ਗਏ। ਪਰਿਵਾਰ ਵਾਲਿਆਂ ਨੇ ਉਸਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਹੈ।