ਅਟਾਰੀ ਸਰਹੱਦ 'ਤੇ ਸ਼ਿਵ ਸੈਨਾ ਦੇ ਕਾਰਕੁਨਾਂ ਵਲੋਂ ਪਾਕਿਸਤਾਨ ਖਿਲਾਫ ਰੋਸ ਪ੍ਰਦਰਸ਼ਨ

ਅਟਾਰੀ (ਅੰਮ੍ਰਿਤਸਰ), 28 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸ਼੍ਰੀਨਗਰ ਦੇ ਪਹਿਲਗਾਮ ਇਲਾਕੇ ਵਿਚ ਪਾਕਿਸਤਾਨੀ ਅੱਤਵਾਦੀਆਂ ਵਲੋਂ ਮਾਰੇ ਗਏ ਬੇਦੋਸ਼ ਭਾਰਤੀ ਸੈਲਾਨੀਆਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਅੱਜ ਅਟਾਰੀ ਸਰਹੱਦ ਉਤੇ ਸੈਂਕੜੇ ਸ਼ਿਵ ਸੈਨਾ ਦੇ ਕਾਰਕੁਨਾਂ ਭਾਰਤ ਦੇ ਕੌਮੀ ਝੰਡੇ ਨੂੰ ਹੱਥ ਵਿਚ ਫੜ ਕੇ ਪਾਕਿਸਤਾਨ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ਼ਿਵ ਸੈਨਾ ਕਾਰਕੁਨਾਂ ਨੇ ਪਾਕਿਸਤਾਨ ਮੁਰਦਾਬਾਦ ਤੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਇਆ ਜਾਵੇ I