ਪਾਕਿ ਫ਼ੌਜ ਵਲੋਂ ਕੁਪਵਾੜਾ ਤੇ ਬਾਰਾਮੂਲਾ ਜ਼ਿਲ੍ਹਿਆਂ ’ਚ ਫਾਇਰਿੰਗ

ਸ੍ਰੀਨਗਰ, 29 ਅਪ੍ਰੈਲ- ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 28-29 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ, ਪਾਕਿਸਤਾਨੀ ਫੌਜ ਨੇ ਕੁਪਵਾੜਾ ਅਤੇ ਬਾਰਾਮੂਲਾ ਜ਼ਿਲ੍ਹਿਆਂ ਦੇ ਸਾਹਮਣੇ ਵਾਲੇ ਇਲਾਕਿਆਂ ਦੇ ਨਾਲ-ਨਾਲ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ ਦੇ ਪਾਰ 5ਵੇਂ ਦਿਨ ਸੀਜ਼ਫਾਇਰ ਦੀ ਉਲੰਘਣਾ ਕਰਦਿਆਂ ਛੋਟੇ ਹਥਿਆਰਾਂ ਦੀ ਵਰਤੋਂ ਕਰਦੇ ਹੋਏ ਫ਼ਾਇਰਿੰਗ ਕੀਤੀ ਤੇ ਭਾਰਤ ਨੇ ਵੀ ਇਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ ਹੈ।