JALANDHAR WEATHER

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ

ਤਲਵੰਡੀ ਸਾਬੋ, (ਬਠਿੰਡਾ), 29 ਅਪ੍ਰੈਲ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਵੇਰੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੀ ਮੌਜੂਦ ਸਨ। ਤਖ਼ਤ ਸਾਹਿਬ ਨਤਮਸਤਕ ਹੋਣ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿੰਘ ਸਾਹਿਬਾਨ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਸਿੰਘ ਸਾਹਿਬਾਨ ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵੀ ਨਤਮਸਤਕ ਹੋਣ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ