ਅਸੀਂ ਸਾਰੇ ਅੱਤਵਾਦ ਵਿਰੁੱਧ ਇਕੱਠੇ ਹਾਂ ਖੜ੍ਹੇ- ਰਾਹੁਲ ਗਾਂਧੀ

ਨਵੀਂ ਦਿੱਲੀ, 29 ਅਪ੍ਰੈਲ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੰਸਦ ਦੇ ਦੋਵਾਂ ਸਦਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਜਿਹੇ ਸਮੇਂ ਵਿਚ, ਭਾਰਤ ਨੂੰ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਦੁਨੀਆ ਨੂੰ ਇਹ ਸੰਦੇਸ਼ ਦੇਣਾ ਚਾਹੀਦਾ ਹੈ ਕਿ ਅਸੀਂ ਹਮੇਸ਼ਾ ਅੱਤਵਾਦ ਵਿਰੁੱਧ ਇਕੱਠੇ ਖੜ੍ਹੇ ਹਾਂ।