ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੇ ਹੇਠਾਂ ਆਉਣ ਕਾਰਨ ਮੌਤ

ਕਪੂਰਥਲਾ, 29 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਮਨਸੂਰਵਾ ਰੇਲਵੇ ਫਾਟਕ ਨੇੜੇ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਰੇਲਵੇ ਚੌਂਕੀ ਕਪੂਰਥਲਾ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਸ਼ਨਾਖਤ ਲਈ ਆਸ ਪਾਸ ਦੇ ਇਲਾਕਿਆਂ ਵਿਚ ਪੁੱਛਗਿਛ ਕੀਤੀ ਗਈ ਪ੍ਰੰਤੂ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ’ਤੇ ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਨੇ ਗੁਲਾਬੀ ਰੰਗ ਦੀ ਟੀ-ਸ਼ਰਟ, ਕਾਲੇ ਰੰਗ ਦਾ ਪਜਾਮਾ ਤੇ ਨੀਲੇ ਰੰਗ ਦੀ ਚੱਪਲ ਪਾਈ ਹੋਈ ਹੈ।