ਇਕਬਾਲ ਰਾਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਕੋਆਰਡੀਨੇਟਰ ਨਿਯੁਕਤ

ਅਮਲੋਹ, 29 ਅਪ੍ਰੈਲ (ਕੇਵਲ ਸਿੰਘ)-ਇਕਬਾਲ ਸਿੰਘ ਰਾਏ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਮੋਰਚਾ’ ਦਾ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਅਮਲੋਹ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਨਜ਼ਦੀਕੀਆਂ ਵਲੋਂ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਕਬਾਲ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਲੋਕ ਸਹਿਯੋਗ ਜ਼ਰੂਰ ਕਰਨ। ਸਾਡੇ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਕਬਾਲ ਰਾਏ ਵਲੋਂ ਮੁੱਖ ਮੰਤਰੀ ਪੰਜਾਬ, ਪੰਜਾਬ ਪ੍ਰਧਾਨ ਅਮਨ ਅਰੋੜਾ, ਵਿਧਾਇਕ ਗੈਰੀ ਬੜਿੰਗ ਅਤੇ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।