ਕਿਰਤੀ ਕਿਸਾਨ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਘਿਰਾਓ

ਚੋਗਾਵਾਂ/ਅੰਮ੍ਰਿਤਸਰ, 29 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਮੁਹਾਰ ਵਲੋਂ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਥਾਣਾ ਲੋਪੋਕੇ ਦਾ ਘਿਰਾਓ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ, ਰਜਿੰਦਰ ਭਲਾ ਪਿੰਡ, ਗੁਰਮੀਤ ਸਿੰਘ ਮੀਤ ਪ੍ਰਧਾਨ ਆਦਿ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਪਿੰਡ ਭਿੰਡੀ ਨੈਣ ਦਾ ਕਿਸਾਨ ਸੁਲਵਿੰਦਰ ਸਿੰਘ ਕਣਕ ਦੀ ਟਰਾਲੀ ਲੈ ਕੇ ਭੀਲੋਵਾਲ ਮੰਡੀ ਪਹੁੰਚਿਆ, ਜਿਥੇ ਆੜ੍ਹਤੀ ਜਗਤਾਰ ਸਿੰਘ ਨੇ ਧੱਕੇ ਨਾਲ ਕਣਕ ਦੀ ਭਰੀ ਟਰਾਲੀ ਆਪਣੀ ਆੜ੍ਹਤ ਉਤੇ ਲਵਾ ਲਈ। ਸਲਵਿੰਦਰ ਸਿੰਘ ਦੇ ਪਿਤਾ ਅਤੇ ਟਰੈਕਟਰ ਡਰਾਈਵਰ ਦੀ ਕੁੱਟਮਾਰ ਕੀਤੀ। ਇਸ ਸਬੰਧੀ ਪੁਲਿਸ ਥਾਣੇ ਵਿਖੇ ਲਿਖਤੀ ਦਰਖਾਸਤ ਵੀ ਦਿੱਤੀ। ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਉਤੇ ਥਾਣਾ ਲੋਪੋਕੇ ਦਾ ਘਿਰਾਓ ਕੀਤਾ ਗਿਆ ਹੈ।