JALANDHAR WEATHER

ਪਿੰਡ ਨਾਨਕਪੁਰ ਨੇੜੇ ਵੇਈਂ 'ਚੋਂ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

ਕਪੂਰਥਲਾ, 29 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ 'ਤੇ ਪਿੰਡ ਨਾਨਕਪੁਰ ਨੇੜੇ ਕਾਲੀ ਵੇਈਂ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਪਿੰਡ ਨਾਨਕਪੁਰ ਨੇੜਲੀ ਵੇਈਂ ਵਿਖੇ ਪੁੱਜੇ ਤਾਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਵੇਈਂ ਕਿਨਾਰੇ ਤੈਰ ਰਹੀ ਸੀ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਤੇ ਪੁਲਿਸ ਪਾਰਟੀ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਵਿਖੇ ਮੁਰਦਾਘਰ ਵਿਖੇ 72 ਘੰਟੇ ਲਈ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੇੜਲੇ ਇਲਾਕੇ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਸਿਰ ਤੋਂ ਮੋਨਾ ਹੈ ਅਤੇ ਉਸ ਨੇ ਨੀਲੇ ਰੰਗ ਦੀ ਟੀ-ਸ਼ਰਟ ਅਤੇ ਕਾਲੇ ਰੰਗ ਦੀ ਜੀਨ ਪਾਈ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ