JALANDHAR WEATHER

ਜਸਟਿਸ ਬੀ.ਆਰ. ਗਵਈ ਭਾਰਤ ਦੇ 52ਵੇਂ ਚੀਫ਼ ਜਸਟਿਸ ਨਿਯੁਕਤ

ਨਵੀਂ ਦਿੱਲੀ , 29 ਅਪ੍ਰੈਲ - ਕੇਂਦਰ ਨੇ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਦੀ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ।  ਨਿਆਂ ਵਿਭਾਗ ਦੇ ਇਕ ਨੋਟੀਫਿਕੇਸ਼ਨ ਵਿਚ ਲਿਖਿਆ ਗਿਆ ਹੈ ਕਿ ਸੰਵਿਧਾਨ ਦੇ ਅਨੁਛੇਦ 124 ਦੀ ਧਾਰਾ (2) ਦੁਆਰਾ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਰਾਸ਼ਟਰਪਤੀ 14 ਮਈ, 2025 ਤੋਂ ਸੁਪਰੀਮ ਕੋਰਟ ਦੇ ਜੱਜ ਸ਼੍ਰੀ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੂੰ ਭਾਰਤ ਦਾ ਚੀਫ਼ ਜਸਟਿਸ ਨਿਯੁਕਤ ਕਰਦੇ ਹੋਏ ਖੁਸ਼ ਹਨ ।ਰਾਸ਼ਟਰਪਤੀ ਦਰੋਪਦੀ ਮੁਰਮੂ 14 ਮਈ ਨੂੰ ਮੌਜੂਦਾ ਸੀ.ਜੇ.ਆਈ. ਸੰਜੀਵ ਖੰਨਾ ਦੇ 13 ਮਈ ਨੂੰ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਗਵਈ ਨੂੰ 52ਵੇਂ ਸੀ.ਜੇ.ਆਈ। ਵਜੋਂ ਅਹੁਦੇ ਦੀ ਸਹੁੰ ਚੁਕਾਉਣਗੇ। 24 ਮਈ, 2019 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਮਿਲਣ ਤੋਂ ਬਾਅਦ, ਜਸਟਿਸ ਗਵਈ ਦਾ ਸੀ.ਜੇ.ਆਈ. ਵਜੋਂ ਛੇ ਮਹੀਨਿਆਂ ਤੋਂ ਵੱਧ ਦਾ ਕਾਰਜਕਾਲ ਰਹੇਗਾ। ਉਹ 23 ਨਵੰਬਰ, 2025 ਨੂੰ ਸੇਵਾਮੁਕਤ ਹੋਣ ਵਾਲੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ