ਬੀ.ਡੀ.ਪੀ.ੳ ਦਫ਼ਤਰ ਨੂੰ ਬਦਲਣ ਦੇ ਵਿਰੋਧ ’ਚ ਕਿਸਾਨ ਜਥੇਬੰਦੀਆ ਤੇ ਪੰਚਾਇਤਾਂ ਵਲੋਂ ਧਰਨਾ

ਮਹਿਤਪੁਰ, (ਜਲੰਧਰ), 30 ਅਪ੍ਰੈਲ (ਲਖਵਿੰਦਰ ਸਿੰਘ)- ਬੀ.ਡੀ.ਪੀ.ਓ ਦਫ਼ਤਰ ਮਹਿਤਪੁਰ ਨੂੰ ਪਿਛਲੇ ਕਈ ਦਿਨਾਂ ਤੋਂ ਤਬਦੀਲ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ, ਜਿਸ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ, ਪੰਚਾਇਤਾਂ ਵਲੋਂ ਸਾਂਝੇ ਤੌਰ ’ਤੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਸੰਬੋਧਨ ਕਰਦੇ ਆਗੂਆਂ ਨੇ ਕਿਹਾ ਕਿ ਅਸੀਂ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਮਹਿਤਪੁਰ ਬਲਾਕ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰ ਵਲੋਂ ਲਏ ਗ਼ਲਤ ਫ਼ੈਸਲੇ ਲੈਣ ’ਤੇ ਸਰਪੰਚਾਂ, ਪੰਚਾਂ ਅਤੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਹਕੋਟ ਜਾਣ ਵਾਸਤੇ ਕੋਈ ਸਾਧਨ ਨਹੀਂ ਹਨ, ਸਰਕਾਰ ਜਾਣ ਬੁੱਝ ਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਮਹਿਤਪੁਰ ਏਰੀਆ ਪਹਿਲਾ ਹੀ ਪਛੜਿਆ ਹੋਇਆ ਹੈ, ਜਿਸ ਨੂੰ ਬਦਲਦੇ ਸਮੇਂ ਅਨੁਸਾਰ ਇਸ ਨੂੰ ਅਪਗ੍ਰੇਡ ਕਰਨ ਅਤੇ ਰਹਿੰਦਿਆਂ ਸਹੂਲਤਾਂ ਨੂੰ ਪ੍ਰਦਾਨ ਕਰਨ ਲਈ ਵੱਖ-ਵੱਖ ਸਮੇਂ ਸਰਕਾਰਾਂ ਕੋਲੋਂ ਮੰਗ ਕੀਤੀ ਗਈ ਹੈ ਪਰ ਇਸ ਸਰਕਾਰ ਨੇ ਹੋਰ ਤਾਂ ਸਹੂਲਤਾਂ ਕੀ ਦੇਣੀਆਂ ਹਨ, ਦਿੱਤੀਆਂ ਸਹੂਲਤਾਂ ਨੂੰ ਵੀ ਖੋਹਿਆ ਜਾ ਰਿਹਾ ਹੈ। ਸਰਕਾਰ ਦੇ ਇਸ ਫੈਸਲੇ ਦਾ ਲੋਕਾਂ ਵਿਚ ਕਾਫ਼ੀ ਰੋਸ ਹੈ, ਉਨ੍ਹਾਂ ਕਿਹਾ ਕਿ ਇਸ ਨੂੰ ਕਿਸੇ ਵੀ ਹਾਲਤ ਵਿਚ ਸ਼ਾਹਕੋਟ ਦੇ ਨਾਲ ਰੱਲਣ ਨਹੀਂ ਦਿੱਤਾ ਜਾਵੇਗਾ।