ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨੀ ਡਿਪਲੋਮੈਟ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਹੋਏ ਰਵਾਨਾ

ਅਟਾਰੀ, (ਅੰਮ੍ਰਿਤਸਰ) 30 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਦੇ 22 ਅਧਿਕਾਰੀ ਤਾਇਨਾਤ ਸਨ। ਜੰਮੂ ਕਸ਼ਮੀਰ ਦੇ ਪਹਿਲਗਾਮ ਇਲਾਕੇ ਵਿਚ ਹੋਈ ਘਟਨਾ ਤੋਂ ਬਾਅਦ ਕੁਝ ਡਿਪਲੋਮੈਟ ਪਾਕਿਸਤਾਨ ਰਵਾਨਾ ਹੋ ਗਏ ਸੀ। ਪਾਕਿਸਤਾਨ ਦੇ ਚਾਰ ਡਿਪਲੋਮੈਟ ਨੂੰ ਅੱਜ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ। ਅੱਜ ਆਖਰੀ ਦਿਨ ਹੈ, ਜਿਸ ਕਾਰਨ ਭਾਰਤ ਰਹਿੰਦੇ ਪਾਕਿਸਤਾਨੀ ਲੋਕ ਵੱਡੀ ਗਿਣਤੀ ਵਿਚ ਪਾਕਿਸਤਾਨ ਜਾ ਰਹੇ ਹਨ। ਇਸ ਮੌਕੇ ਇੰਟੀਗਰੇਟਡ ਚੈੱਕ ਪੋਸਟ ਅਟਾਰੀ ਦੇ ਮੁੱਖ ਦੁਆਰ ਅੱਗੇ ਪਾਕਿਸਤਾਨ ਜਾਣ ਵਾਲੇ ਯਾਤਰੀਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਸਨ ਜਿਸ ਕਾਰਨ ਪਾਕਿਸਤਾਨੀ ਡਿਪਲੋਮੈਟ ਨੂੰ ਵਾਰੀ ਦਾ ਇੰਤਜ਼ਾਰ ਕਰਨਾ ਪਿਆ।