ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਤੇ ਵਿਟੋਰਾ ਪ੍ਰਾਈਵੇਟ ਲਿਮਟਿਡ ਦਰਮਿਆ ਐਮ.ਓ.ਯੂ. ਸਾਈਨ
ਚੰਡੀਗੜ੍ਹ, 30 ਅਪ੍ਰੈਲ (ਅਜਾਇਬ ਸਿੰਘ ਔਜਲਾ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ਵਿਟੋਰਾ ਪ੍ਰਾਈਵੇਟ ਲਿਮਟਿਡ ਫਰੀਦਾਬਾਦ ਦੇ ਦਰਮਿਆਨ ਟਰੇਨਿੰਗ ਐਂਡ ਪਲੇਸਮੈਂਟ ਨੂੰ ਲੈ ਕੇ ਐਮ .ਓ .ਯੂ. ਸਾਈਨ ਕੀਤਾ ਗਿਆ। ਪੰਜਾਬ ਸਰਕਾਰ ਵਲੋਂ ਇਸ ਐਮ.ਓ. ਯੂ. ਦੀਆਂ ਰਸਮਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਚੰਡੀਗੜ੍ਹ ਪੰਜਾਬ ਭਵਨ ਵਿਖੇ ਅੱਜ ਅਦਾ ਕੀਤੀਆਂ ਗਈਆਂ। ਇਸ ਮੌਕੇ ’ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਪ੍ਰਬੰਧਕਾਂ ਤੋਂ ਇਲਾਵਾ ਵਿਟੋਰਾ ਪ੍ਰਾਈਵੇਟ ਲਿਮਿਟਡ ਫਰੀਦਾਬਾਦ ਦੇ ਨੁਮਾਇੰਦੇ ਵੀ ਇਸ ਮੌਕੇ ਸ਼ਾਮਿਲ ਹੋਏ ।