JALANDHAR WEATHER

ਪੰਜਾਬ ਪਾਣੀ ਦੇ ਵੱਡੇ ਸੰਕਟ ਦਾ ਕਰ ਰਿਹੈ ਸਾਹਮਣਾ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰਿਆਣਾ ਨੂੰ ਹੋਰ ਪਾਣੀ ਛੱਡਣ ਤੋਂ ਇਨਕਾਰ ਕਰਨ ਦੇ ਬਿਆਨ ’ਤੇ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਨੇ ਪਾਣੀ ਦੇ ਮੁੱਦੇ ’ਤੇ ਸਖ਼ਤ ਸਟੈਂਡ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕੀਤੀ ਹੈ। ਪੰਜਾਬ ਪਾਣੀ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸਾਡੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿਚ ਹਨ। ਹਰਿਆਣਾ ਪੰਜਾਬ ਦੇ ਹਿੱਸੇ ਦਾ ਪਾਣੀ ਲੈਣ ਲਈ ਦ੍ਰਿੜ ਹੈ, ਪਰ ਕੋਈ ਵੀ ਇਹ ਨਹੀਂ ਦੇਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ