ਕੇਂਦਰੀ ਜੇਲ੍ਹ 'ਚ ਮਾਮੂਲੀ ਤਕਰਾਰ 'ਤੇ ਹਵਾਲਾਤੀ ਦੀ ਸਾਥੀਆਂ ਕੀਤੀ ਕੁੱਟਮਾਰ

ਕਪੂਰਥਲਾ, 30 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਇਕ ਹਵਾਲਾਤੀ ਨੂੰ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਰਵੀ ਕੁਮਾਰ ਪੁੱਤਰ ਗੁਰਮੇਲ ਸਿੰਘ ਵਾਸੀ ਗੁਰਾਇਆ ਨੇ ਦੱਸਿਆ ਕਿ ਉਹ ਇਰਾਦਾ ਕਤਲ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ ਅਤੇ ਅੱਜ ਦੇਰ ਸ਼ਾਮ ਜਦੋਂ ਉਹ ਆਪਣੀ ਬੈਰਕ ਵਿਚ ਬੈਠਾ ਸੀ ਤਾਂ ਉਸਦੀ ਬੈਰਕ ਦੇ ਕੁਝ ਹਵਾਲਾਤੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ, ਜਿਸ ਨੂੰ ਲੈ ਕੇ ਉਨ੍ਹਾਂ ਨੇ ਉਸ ਉਤੇ ਹਮਲਾ ਕਰਕੇ ਉਸ ਨੂੰ ਜਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਡਿਊਟੀ ਡਾਕਟਰ ਵਲੋਂ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ।