ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਗਿਰਿਜਾ ਵਿਆਸ ਦਾ ਦਿਹਾਂਤ

ਨਵੀਂ ਦਿੱਲੀ , 1 ਮਈ - 31 ਮਾਰਚ ਨੂੰ ਆਪਣੇ ਘਰ ਵਿਚ ਆਰਤੀ ਕਰਦੇ ਸਮੇਂ ਸੜਨ ਕਾਰਨ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਗਿਰਿਜਾ ਵਿਆਸ ਦਾ ਅਹਿਮਦਾਬਾਦ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ । ਵਿਆਸ ਦੇ ਭਰਾ ਗੋਪਾਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਵੀਰਵਾਰ ਸ਼ਾਮ ਨੂੰ ਅਹਿਮਦਾਬਾਦ ਦੇ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ 'ਤੇ ਸੋਗ ਪ੍ਰਗਟ ਕਰਦੇ ਹੋਏ, ਕਾਂਗਰਸ ਪਾਰਟੀ ਨੇ ਐਕਸ 'ਤੇ ਇਕ ਪੋਸਟ ਵਿਚ ਸੋਗ ਪ੍ਰਗਟ ਕਰਦਿਆਂ ਲਿਖਿਆ ਕਿ ਲਿਖਿਆ, "ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਡਾ. ਗਿਰਿਜਾ ਵਿਆਸ ਦਾ ਦਿਹਾਂਤ ਭਾਰਤੀ ਰਾਜਨੀਤੀ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੇਸ਼ ਦੀ ਰਾਜਨੀਤੀ ਦੇ ਨਾਲ-ਨਾਲ, ਉਨ੍ਹਾਂ ਨੇ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਬੇਮਿਸਾਲ ਯੋਗਦਾਨ ਪਾਇਆ ਹੈ ।"