ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਅੱਜ ਕੀਤਾ ਜਾਣ ਵਾਲਾ ਸਮਾਗਮ ਖਰਾਬ ਮੌਸਮ ਕਾਰਨ ਮੁਲਤਵੀ

ਅੰਮ੍ਰਿਤਸਰ, 2 ਮਈ (ਜਸਵੰਤ ਸਿੰਘ ਜੱਸ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਵਿਖੇ ਕੀਤਾ ਜਾਣ ਵਾਲਾ ਸਮਾਗਮ ਮੁਲਤਵੀ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਮਾਗਮ ਖਰਾਬ ਮੌਸਮ ਕਾਰਨ ਮੁਲਤਵੀ ਕੀਤਾ ਗਿਆ ਹੈ। ਜ਼ਿਕਰ ਯੋਗ ਹੈ ਕਿ ਜ਼ਿਲ੍ਹਾ ਪੱਧਰ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਲਈ ਰੱਖੇ ਇਸ ਸਮਾਗਮ ਵਿਚ ਅਰਵਿੰਦ ਕੇਜਰੀਵਾਲ, ਅਮਨ ਅਰੋੜਾ ਤੇ ਮੁੱਖ ਮੰਤਰੀ ਨੇ ਵੀ ਸ਼ਿਰਕਤ ਕਰਨੀ ਸੀ।