JALANDHAR WEATHER

ਥਾਣਾ ਮੁਖੀ ਨੇ ਨੀਟ ਪ੍ਰੀਖਿਆ ਕੇਂਦਰਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

 ਲੌਂਗੋਵਾਲ (ਸੰਗਰੂਰ), 3 ਮਈ (ਵਿਨੋਦ ਸ਼ਰਮਾ) - ਜ਼ਿਲ੍ਹਾ ਪ੍ਰਸਾਸ਼ਨ ਸੰਗਰੂਰ ਵਲੋਂ ਲੌਂਗੋਵਾਲ ਸਥਿਤ ਕੇਂਦਰੀ ਵਿਦਿਆਲਿਆ ਸਲਾਇਟ ਅਤੇ ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਤੋਂ ਇਲਾਵਾ ਥਾਣਾ ਲੌਂਗੋਵਾਲ ਅਧੀਨ ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਨੀਟ ਦੀ ਪ੍ਰੀਖਿਆ ਲਈ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਸਥਾਨਕ ਪੁਲਿਸ ਵਲੋਂ ਰਿਹਰਸਲ ਕੀਤੀ ਗਈ। ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਲਈ ਐੱਸ.ਐੱਚ.ਓ. ਬਲਵੰਤ ਸਿੰਘ ਨੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿਚ ਹੋਵੇ ਇਸ ਲਈ ਪੂਰੀ ਤਨਦੇਹੀ ਨਾਲ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ