JALANDHAR WEATHER

ਬਟਾਲਾ ਪੁਲਿਸ ਨੇ ਸ਼ਹਿਰ ਦੇ ਬੰਦ ਘਰ ਵਿਚੋਂ 5 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

 ਬਟਾਲਾ, 3 ਮਈ (ਸਤਿੰਦਰ ਸਿੰਘ) - ਅੱਜ ਸ਼ਾਮ ਬਟਾਲਾ ਪੁਲਿਸ ਨੇ ਸ਼ਹਿਰ ਦੇ ਇਕ ਮਹੱਲੇ ਦੇ ਬੰਦ ਘਰ ਵਿਚੋਂ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਪੁਲਿਸ ਅਧਿਕਾਰੀਆਂ ਨੇ ਇਨ੍ਹਾਂ ਨੌਜਵਾਨਾਂ ਦੇ ਕਈ ਵਾਰਦਾਤਾਂ ਵਿਚ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਹੈ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਪਾਸੋਂ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ। ਡੀਐਸਪੀ ਸੰਜੀਵ ਕੁਮਾਰ, ਸਿਟੀ ਐਸਐਚਓ ਸੁਖਜਿੰਦਰ ਸਿੰਘ ਅਤੇ ਸੀਆਈਏ ਸਟਾਫ ਦੇ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਨੇ ਸ਼ਹਿਰ ਦੇ ਸੰਘਣੀ ਆਬਾਦੀ ਵਿਚ ਸਥਿਤ ਠਠਿਆਰਾ ਮੁਹੱਲਾ ਕੋਟ ਕੁੱਲਜਸ ਰਾਏ ਦੇ ਇਕ ਬੰਦ ਘਰ ਵਿਚ ਕਰੀਬ ਦੋ ਘੰਟੇ ਚਲਾਏ ਤਲਾਸ਼ੀ ਅਭਿਆਨ ਦੌਰਾਨ ਅੰਦਰ ਛੁਪੇ 18 ਤੋਂ 20 ਸਾਲ ਉਮਰ ਦੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਉਨਾਂ ਵਲੋਂ ਉੱਥੇ ਲਕਾ ਕੇ ਰੱਖੇ ਇਕ ਪਿਸਤੌਲ ਨੂੰ ਵੀ ਬਰਾਮਦ ਕਰ ਲਿਆ ਹੈ। ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਨੌਜਵਾਨ ਸ਼ਹਿਰ ਅੰਦਰੋਂ ਹੁੰਦੀਆਂ ਲੁੱਟਾਂ ਖੋਹਾਂ ਅਤੇ ਗੋਲੀ ਚਲਣ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਹਨ। ਬਾਕੀ ਪੂਰੀ ਜਾਂਚ ਤੋਂ ਬਾਅਦ ਪਤਾ ਚੱਲੇਗਾ ਕਿ ਇਨ੍ਹਾਂ ਨੇ ਕਿਹੜੀ ਕਿਹੜੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ