ਤਣਾਅਪੂਰਨ ਮਾਹੌਲ ਦੌਰਾਨ ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਦੇਣ ਵਾਲੇ 2 ਜਾਸੂਸ ਕਾਬੂ

ਅਜਨਾਲਾ (ਅੰਮ੍ਰਿਤਸਰ), 4 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਿਸ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ਹੇਠ ਦੋ ਜਾਸੂਸਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਫਲਕਸ਼ੇਰ ਮਸੀਹ ਪੁੱਤਰ ਜਿੰਦਰ ਮਸੀਹ ਅਤੇ ਸੂਰਜ ਮਸੀਹ ਪੁੱਤਰ ਜੁੱਗਾ ਮਸੀਹ ਦੋਵੇਂ ਵਾਸੀ ਪਿੰਡ ਬਲੜਵਾਲ ਵਜੋਂ ਹੋਈ ਹੈ। ਇਹ ਜਾਣਕਾਰੀ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਮੁਖਤਿਆਰ ਸਿੰਘ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦਿੱਤੀ।