JALANDHAR WEATHER

ਸਿੱਖ ਧਰਮ ਦੇ ਪ੍ਰਚਾਰ ਲਈ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ - ਜਥੇਦਾਰ ਟੇਕ ਸਿੰਘ ਧਨੌਲਾ

 ਤਪਾ ਮੰਡੀ (ਬਰਨਾਲਾ), 4 ਮਈ (ਵਿਜੇ ਸ਼ਰਮਾ) - ਸਿੱਖੀ ਤੋਂ ਦੂਰ ਜਾ ਚੁੱਕੇ ਪਰਿਵਾਰਾਂ ਨੂੰ ਸਿੱਖੀ ਨਾਲ ਜੋੜਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਘਰ ਘਰ ਜਾ ਕੇ ਸਿੱਖਾਂ ਦੇ ਨਾਲ ਸੰਪਰਕ ਕਰਕੇ ਬੱਚੇ ਬੱਚੇ ਨੂੰ ਸਿੱਖੀ ਦੇ ਨਾਲ ਜੋੜਿਆ ਜਾਵੇਗਾ, ਜਿਸ ਨੂੰ ਲੈ ਕੇ ਸਿੱਖ ਧਰਮ ਦੇ ਪ੍ਰਚਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਉਹ ਸਿੱਖ ਧਰਮ ਨਾਲ ਜੁੜ ਕੇ ਗੁਰੂ ਵਾਲੇ ਬਣ ਸਕਣ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਨੇੜਲੇ ਪਿੰਡ ਤਾਜੋਕੇ ਵਿਖੇ ਜਥੇਦਾਰ ਚਮਕੌਰ ਸਿੰਘ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਚਮਕੌਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ