ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਭੇਜਣ ਵਾਲੇ ਜਾਸੂਸ 7 ਮਈ ਤੱਕ ਪੁਲਸ ਰਿਮਾਂਡ 'ਤੇ

ਅਜਨਾਲਾ (ਅੰਮ੍ਰਿਤਸਰ), 4 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅਪੂਰਨ ਮਾਹੌਲ ਦੌਰਾਨ ਵਟਸਐਪ ਜਰੀਏ ਫ਼ੌਜੀ ਛਾਉਣੀ ਦੇ ਖੇਤਰਾਂ ਅਤੇ ਏਅਰਬੇਸ ਦੀ ਸੰਵੇਦਨਸ਼ੀਲ ਜਾਣਕਾਰੀ ਗੁਆਂਢੀ ਮੁਲਕ ਦੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ ਦੇ ਏਜੰਟਾਂ ਨੂੰ ਭੇਜਣ ਵਾਲੇ 2 ਜਾਸੂਸਾਂ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨੂੰ ਅਜਨਾਲਾ ਪੁਲਸ ਵਲੋਂ ਗ੍ਰਿਫ਼ਤਾਰ ਕਰਨ ਉਪਰੰਤ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਨੂੰ 7 ਮਈ ਤੱਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।