7 ਮਈ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦੇਵੀਦਾਸਪੁਰਾ ਵਿਖੇ ਰੇਲ ਚੱਕਾ ਜਾਮ ਕਰਨ ਦਾ ਐਲਾਨ

ਜੰਡਿਆਲਾ ਗੁਰੂ (ਅੰਮ੍ਰਿਤਸਰ ), 4 ਮਈ (ਪ੍ਰਮਿੰਦਰ ਸਿੰਘ ਜੋਸਨ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ, ਸਰਵਣ ਸਿੰਘ ਪੰਧੇਰ ਨੇ ਜਥੇਬੰਦੀ ਦੇ ਫ਼ੈਸਲੇ ਅਨੁਸਾਰ 7 ਮਈ ਨੂੰ ਅੰਮ੍ਰਿਤਸਰ-ਦਿੱਲੀ (ਦੇਵੀਦਾਸਪੁਰਾ ) ਰੇਲ ਮਾਰਗ ਜਾਮ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਨੂੰ ਪੁਲਿਸ ਰਾਜ ਬਣਾ ਕੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨ ਤਾਰਨ ਸਮੇਤ ਪੂਰੇ ਪੰਜਾਬ ਵਿਚ ਸੈਂਕੜੇ ਥਾਵਾਂ 'ਤੇ ਭਾਰਤ ਮਾਲਾ ਅਤੇ ਹੋਰ ਪ੍ਰੋਜੈਕਟਾਂ ਤਹਿਤ ਨਿਕਲ ਰਹੀਆਂ ਸੜਕਾ ਲਈ ਜ਼ਮੀਨ ਦੀ ਪ੍ਰਾਪਤੀ ਲਈ, ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਜ਼ਮੀਨਾਂ ਤੇ ਕਬਜ਼ੇ ਕਰਨ ਦੀ ਕਾਰਵਾਈ ਜ਼ੋਰਾਂ 'ਤੇ ਕੀਤੀ ਜਾ ਰਹੀ ਹੈ।