ਭਾਰਤ ਨੇ ਅਮਰੀਕਾ ਨੂੰ ਹਵਾਈ ਹਮਲਿਆਂ ਬਾਰੇ ਦਿੱਤੀ ਜਾਣਕਾਰੀ

ਵਾਸ਼ਿੰਗਟਨ, 7 ਮਈ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਪਾਕਿਸਤਾਨ ’ਤੇ ਹਵਾਈ ਹਮਲੇ ਬਾਰੇ ਜਾਣਕਾਰੀ ਦਿੱਤੀ ਹੈ। ਇਹ ਜਾਣਕਾਰੀ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨੇ ਸਾਂਝੀ ਕੀਤੀ। ਅਮਰੀਕੀ ਸਕੱਤਰ ਮਾਰਕੋ ਰੂਬੀਓ ਨੇ ਟਵੀਟ ਕਰ ਕਿਹਾ ਕਿ ਮੈਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਰਾਸ਼ਟਰਪਤੀ ਦੀਆਂ ਟਿੱਪਣੀਆਂ ਤੋਂ ਸਹਿਮਤ ਹਾਂ ਤੇ ਉਮੀਦ ਕਰਦਾ ਹਾਂ ਕਿ ਇਹ ਮਾਮਲਾ ਜਲਦੀ ਖਤਮ ਹੋ ਜਾਵੇਗਾ ਅਤੇ ਅਸੀਂ ਸ਼ਾਂਤੀਪੂਰਨ ਹੱਲ ਲਈ ਭਾਰਤੀ ਅਤੇ ਪਾਕਿਸਤਾਨੀ ਲੀਡਰਸ਼ਿਪ ਦੋਵਾਂ ਨਾਲ ਗੱਲਬਾਤ ਜਾਰੀ ਰੱਖਾਂਗੇ।