ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਕੂਲ ਤਿੰਨ ਦਿਨਾਂ ਲਈ ਕੀਤੇ ਬੰਦ

ਪਠਾਨਕੋਟ, (ਗੁਰਦਾਸਪੁਰ), 7 ਮਈ (ਸੰਧੂ)- ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਬੀਤੀ ਦੇਰ ਰਾਤ ਪੀ. ਓ. ਕੇ. ਵਿਖੇ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆਂ ਉਪਲ ਵਲੋਂ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਵਿਚ, ਜੋ ਸਾਰੇ ਸਕੂਲ ਹਨ, ਉਹ ਤਿੰਨ ਦਿਨਾਂ ਲਈ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ।