ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲ ਅਤੇ ਕਾਲਜ ਤਿੰਨ ਦਿਨ ਲਈ ਬੰਦ

ਬਟਾਲਾ, (ਗੁਰਦਾਸਪੁਰ), 7 ਮਈ (ਸਤਿੰਦਰ ਸਿੰਘ)-ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਬੀਤੀ ਦੇਰ ਰਾਤ ਪੀ.ਓ.ਕੇ. ਵਿਖੇ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਹੁਕਮਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲ ਤੇ ਕਾਲਜ ਤਿੰਨ ਦਿਨਾਂ ਲਈ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।