ਅੱਤਵਾਦ ਦੇ ਵਿਰੁੱਧ ਪੂਰਾ ਦੇਸ਼ ਹੈ ਇਕਜੁੱਟ- ਭਗਵੰਤ ਮਾਨ

ਚੰਡੀਗੜ੍ਹ, 7 ਮਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਤਵਾਦ ਦੇ ਖਿਲਾਫ਼ ਇਸ ਲੜਾਈ ਵਿਚ ਪੂਰਾ ਦੇਸ਼ ਇਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ’ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ।