ਅਸੀਂ ਭਾਰਤੀ ਫ਼ੌਜ ਨੂੰ ਕਰਦੇ ਹਾਂ ਸਲਾਮ- ਗੁਰਜੀਤ ਸਿੰਘ ਔਜਲਾ

ਨਵੀਂ ਦਿੱਲੀ, 7 ਮਈ- ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਸੀਂ ਭਾਰਤੀ ਫੌਜ ਨੂੰ ਢੁਕਵਾਂ ਜਵਾਬ ਦੇਣ ਲਈ ਸਲਾਮ ਕਰਦੇ ਹਾਂ। ਕਾਂਗਰਸ ਪਾਰਟੀ ਦੇਸ਼ ਅਤੇ ਹਥਿਆਰਬੰਦ ਸੈਨਾਵਾਂ ਦੇ ਨਾਲ ਖੜ੍ਹੀ ਹੈ। ਸਰਹੱਦੀ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਦਾ ਮਨੋਬਲ ਉੱਚਾ ਹੈ। ਅਸੀਂ ਇਸ ਕਾਰਵਾਈ ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦੇ ਹਾਂ।