ਮੁੱਖ ਮੰਤਰੀ ਪੰਜਾਬ ਤੇ ਅਰਵਿੰਦ ਕੇਜਰੀਵਾਲ ਦੀ ਅੱਜ ਜਲੰਧਰ ’ਚ ਹੋਣ ਵਾਲੀ ਕਾਨਫ਼ਰੰਸ ਰੱਦ

ਜਲੰਧਰ, 7 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਅੱਜ ਪੰਜਾਬ ਵਿਚ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਜਲੰਧਰ ਵਿਚ ਅੱਜ ਹੋਣ ਵਾਲੀ ਕਾਨਫ਼ਰੰਸ ਮੁਲਤਵੀ ਕਰ ਦਿੱਤੀ ਗਈ ਹੈ, ਇਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪਾਰਟੀ ਸੁਪਰੀਮੋ ਨੇ ਸ਼ਾਮਿਲ ਹੋਣਾ ਸੀ।