ਪੰਜਾਬ ਜਲ ਵਿਵਾਦ 'ਚ ਭਾਖੜਾ ਬਿਆਸ ਪ੍ਰਬੰਧਕ ਬੋਰਡ ਦੀ ਪਟੀਸ਼ਨ 'ਤੇ ਸੁਣਾਇਆ ਫੈਸਲਾ
ਚੰਡੀਗੜ੍ਹ, 7 ਮਈ (ਸੰਦੀਪ ਮਾਹਨਾ)-ਪੰਜਾਬ ਹਰਿਆਣਾ ਹਾਈ ਕੋਰਟ ਨੇ ਹਰਿਆਣਾ-ਪੰਜਾਬ ਜਲ ਵਿਵਾਦ ਵਿਚ ਭਾਖੜਾ ਬਿਆਸ ਪ੍ਰਬੰਧਕ ਬੋਰਡ (ਬੀ.ਬੀ.ਐਮ.ਬੀ.) ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਫੈਸਲੇ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਭਾਖੜਾ ਨੰਗਲ ਡੈਮ ਅਤੇ ਲੋਹਡ ਕੰਟਰੋਲ ਰੂਮ ਵਾਟਰ ਰੈਗੂਲੇਸ਼ਨ ਦਫ਼ਤਰਾਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਰੋਜ਼ਾਨਾ ਦੇ ਕੰਮਾਂ ਤੋਂ ਦੂਰ ਰੱਖੇ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਦਿੱਤੇ ਗਏ ਹੁਕਮਾਂ ਦੀ ਪਾਲਣਾ ਕੀਤੀ ਜਾਵੇ। ਅਦਾਲਤ ਨੇ ਕਿਹਾ ਕਿ ਜੇਕਰ ਪੰਜਾਬ, ਭਾਖੜਾ ਡੈਮ 'ਤੇ ਪੁਲਿਸ ਸੁਰੱਖਿਆ ਵਧਾਉਣਾ ਚਾਹੁੰਦਾ ਹੈ ਤਾਂ ਉਹ ਇਸ ਨੂੰ ਵਧਾ ਸਕਦਾ ਹੈ ਪਰ ਉਹ ਸੰਚਾਲਨ ਪ੍ਰਣਾਲੀ ਵਿਚ ਦਖਲ ਨਹੀਂ ਦੇਵੇਗਾ।