ਸਮਾਣਾ ਹਾਦਸੇ 'ਤੇ ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 7 ਮਈ-ਸਮਾਣਾ ਵਿਚ ਇਕ ਟਰੱਕ ਨਾਲ ਕਾਰ ਦੇ ਟਕਰਾਉਣ ਕਾਰਨ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ ਸੱਤ ਵਿਦਿਆਰਥੀਆਂ ਦੇ ਹੋਏ ਦਰਦਨਾਕ ਹਾਦਸੇ 'ਤੇ ਬਹੁਤ ਦੁੱਖ ਹੋਇਆ, ਜਿਸ ਵਿਚ ਕਾਰ ਚਾਲਕ ਦੀ ਵੀ ਜਾਨ ਚਲੀ ਗਈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਦੁਖੀ ਪਰਿਵਾਰਾਂ ਨਾਲ ਮੇਰੀ ਦਿਲੀ ਹਮਦਰਦੀ। ਮੈਂ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦੀ ਜਲਦੀ ਅਤੇ ਪੂਰੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।