JALANDHAR WEATHER

ਲੁਧਿਆਣਾ ਵਿਖੇ ਮੌਕ ਡਰਿੱਲ ਦਾ ਹੋਇਆ ਅਭਿਆਸ

ਲੁਧਿਆਣਾ, 7 ਮਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਕਿਸੇ ਵੀ ਐਮਰਜੈਂਸੀ ਸਥਿਤੀ ਨੂੰ ਨਿਪਟਣ ਲਈ ਲੁਧਿਆਣਾ ਸਥਿਤ ਵੇਰਕਾ ਮਿਲਕ ਪਲਾਂਟ ਵਿਖੇ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ, ਫਾਇਰ ਬ੍ਰਿਗੇਡ ਸਣੇ ਐਨ.ਡੀ.ਆਰ.ਐਫ. ਅਤੇ ਐਨ.ਸੀ.ਸੀ. ਦੀਆਂ ਟੀਮਾਂ ਨੇ ਹਿੱਸਾ ਲਿਆ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲੋਕਾਂ ਨੂੰ ਬਚਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦਾ ਅਭਿਆਸ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਫਸਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਾਲਾਤ ਨਾਲ ਨਿਪਟਣ ਵਾਸਤੇ ਕੀਤੇ ਜਾਣ ਵਾਲੇ ਉਪਰਾਲਿਆਂ ਤਹਿਤ ਇਹ ਸਭ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ