JALANDHAR WEATHER

ਭਾਰਤੀ ਫ਼ੌਜ ਵਲੋਂ ਪਾਕਿ 'ਚ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕੀਤੇ ਜਾਣਾ ਸ਼ਲਾਘਾਯੋਗ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 7 ਮਈ (ਵਿਸ਼ੇਸ਼ ਪ੍ਰਤੀਨਿਧ)-ਸਾਬਕਾ ਮੰਤਰੀ ਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਬੀਤੀ ਰਾਤ ਭਾਰਤੀ ਹਵਾਈ ਫ਼ੌਜ ਵਲੋਂ ਪਾਕਿਸਤਾਨ ਵਿਚਲੇ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕੀਤੇ ਜਾਣ 'ਤੇ ਭਾਰਤੀ ਫ਼ੌਜ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਮੌਕੇ ਦੇਸ਼ ਦੀ ਏਕਤਾ ਅਤੇ ਸੁਰੱਖਿਆ ਦੀ ਬਕਰਾਰ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਬੀਤੀ 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਹਮਲੇ ਵਿਚ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ ਵੱਡੀ ਗਿਣਤੀ ਵਿਚ ਬੇਕਸੂਰ ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ, ਪਰ ਭਾਰਤੀ ਫ਼ੌਜ ਨੇ ਪਹਿਲਗਾਮ ਵਿਚ ਲੋਕਾਂ ਦੀ ਕੀਤੀ ਗਈ ਹੱਤਿਆ ਦਾ ਦਹਿਸ਼ਤਗਰਦਾਂ ਨੂੰ ਢੁਕਵਾਂ ਜਵਾਬ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਹਮਲੇ ਲਈ ਜ਼ਿੰਮੇਵਾਰ ਦਹਿਸ਼ਤਗਰਦਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਸਮੇਂ ਦੀ ਮੰਗ ਸੀ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਅੱਤਵਾਦੀਆਂ ਵਿਰੁੱਧ ਭਾਰਤੀ ਫ਼ੌਜ ਵਲੋਂ ਕੀਤੀ ਗਈ ਕਾਰਵਾਈ 'ਤੇ ਪੂਰਾ ਦੇਸ਼ ਫ਼ੌਜ ਤੇ ਸਰਕਾਰ ਨਾਲ ਚਟਾਨ ਵਾਂਗ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵਲੋਂ ਭਾਰਤ ਵਿਚ ਬੇਗੁਨਾਹ ਲੋਕਾਂ 'ਤੇ ਹਮਲੇ ਕਰਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਨ ਦੀਆਂ ਕਾਰਵਾਈਆਂ ਬਰਦਾਸ਼ਤ ਯੋਗ ਨਹੀਂ | 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ