JALANDHAR WEATHER

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਮੁਲਤਵੀ, ਭਲਕੇ ਰਹੇਗੀ ਛੁੱਟੀ

ਅੰਮ੍ਰਿਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਪਹਿਲਾਂ ਨੈੱਟ ਉਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਮੁਤਾਬਕ ਮਿਤੀ 08-05-2025, 09-05-2025 ਅਤੇ 10-05-2025 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਬਿਊਰੀ ਅਤੇ ਪ੍ਰਯੋਗੀ) ਸਮੇਤ ਸਮੂਹ ਅਧਿਆਪਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ, ਜਲੰਧਰ ਅਤੇ ਗੁਰਦਾਸਪੁਰ ਆਦਿ ਵਿਚ (ਅੰਡਰ ਕਰੈਡਿਟ ਬੇਸਡ ਸਿਸਟਮ ਅਧੀਨ ਕੋਰਸਾਂ) ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਦੀਆਂ ਨਵੀਆਂ ਮਿਤੀਆਂ ਬਾਰੇ ਸੂਚਨਾ ਬਾਅਦ ਵਿਚ ਦਿੱਤੀ ਜਾਵੇਗੀ। ਉਕਤ ਜਾਣਕਾਰੀ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਦਿੰਦੇ ਹੋਏ ਦੱਸਿਆ ਕਿ ਭਲਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਛੁੱਟੀ ਰਹੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ