ਹਥਿਆਰਬੰਦ ਬਲਾਂ ਵਲੋਂ ਪਾਕਿ 'ਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਸ਼ਲਾਘਾਯੋਗ - ਅਨਿਲ ਭਾਰਦਵਾਜ
ਜਮਾਲਪੁਰ/ਲੁਧਿਆਣਾ, 7 ਮਈ (ਅਸ਼ਵਨੀ ਕੁਮਾਰ)-ਪਹਿਲਗਾਮ ਅੱਤਵਾਦੀ ਹਮਲੇ ਤੋਂ ਦੋ ਹਫ਼ਤਿਆਂ ਬਾਅਦ ਭਾਰਤੀ ਹਥਿਆਰਬੰਦ ਬਲਾਂ ਨੇ ਜ਼ੋਰਦਾਰ ਜਵਾਬੀ ਕਾਰਵਾਈ ਕੀਤੀ ਅਤੇ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਵਿਚ ਅੱਤਵਾਦੀ ਕੈਂਪਾਂ 'ਤੇ ਹਮਲਾ ਕੀਤਾ ਜੋ ਕਿ ਮੋਦੀ ਸਰਕਾਰ ਦੁਆਰਾ ਚੁੱਕਿਆ ਗਿਆ ਇਕ ਸ਼ਲਾਘਾਯੋਗ ਕਦਮ ਹੈ। ਇਹ ਸਪੱਸ਼ਟ ਹੋ ਗਿਆ ਹੈ ਕਿ ਇਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ ਨੇ ਪਾਕਿਸਤਾਨ ਨੂੰ ਹੈਰਾਨ ਕਰ ਦਿੱਤਾ ਅਤੇ ਪਹਿਲਗਾਮ ਵਿਚ ਮਾਸੂਮ ਲੋਕਾਂ ਦੀ ਮੌਤ ਦਾ ਬਦਲਾ ਲਿਆ। ਇਹ ਸ਼ਬਦ ਵਾਰਡ ਨੰ. 18 ਦੇ ਭਾਜਪਾ ਕੌਂਸਲਰ ਅਨਿਲ ਭਾਰਦਵਾਜ ਨੇ ਕਹੇ। ਪਾਕਿਸਤਾਨ ਵਿਰੁੱਧ ਹਥਿਆਰਬੰਦ ਸੈਨਾਵਾਂ ਵਲੋਂ ਕੀਤੀ ਗਈ ਕਾਰਵਾਈ 'ਤੇ ਖੁਸ਼ੀ ਪ੍ਰਗਟ ਕੀਤੀ। ਭਾਰਦਵਾਜ ਨੇ ਕਿਹਾ ਕਿ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਕੇਂਦਰ ਦੀ ਮੋਦੀ ਸਰਕਾਰ ਤੋਂ ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਿਹਾ ਸੀ।