5 ਪਾਕਿਸਤਾਨੀ ਨਾਗਰਿਕ ਵਤਨ ਰਵਾਨਾ

ਅਟਾਰੀ, (ਅੰਮ੍ਰਿਤਸਰ) 7 ਮਈ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਪੰਜ ਪਾਕਿਸਤਾਨੀ ਨਾਗਰਿਕਾਂ ਨੂੰ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ। ਮਹਿਲਾ ਭਾਰਤ ਵਿਖੇ ਆਪਣੇ ਰਹਿੰਦੇ ਰਿਸ਼ਤੇਦਾਰਾਂ ਨੂੰ ਰਾਏਪੁਰ ਮਿਲਣ ਆਈ ਸੀ। ਉਸ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ ਕੋਲ ਭਾਰਤ ਰਹਿਣ ਦਾ ਵੀਜ਼ਾ ਹੈ ਪਰ ਉਹਨਾਂ ਨੂੰ ਪਾਕਿਸਤਾਨ ਜਾਣਾ ਪੈ ਰਿਹਾ ਹੈ। ਬੀਐਸਐਫ ਵੱਲੋਂ ਪਾਕਿਸਤਾਨੀ ਪਾਸਪੋਰਟ ਦੇਖ ਕੇ ਉਹਨਾਂ ਨੂੰ ਆਈਸੀਪੀ ਵੱਲ ਰਵਾਨਾ ਕਰ ਦਿੱਤਾ ਗਿਆ, ਜਿੱਥੇ ਇਮੀਗ੍ਰੇਸ਼ਨ ਅਤੇ ਕਸਟਮ ਦੀ ਕਾਗਜੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਦੇਸ਼ ਰਵਾਨਾ ਕਰ ਦਿੱਤਾ ਗਿਆ।