ਫਿਰੋਜ਼ਪੁਰ 'ਚ ਕੀਤਾ ਬਲੈਕ ਆਊਟ ਤੇ ਮੌਕ ਡਰਿੱਲ ਦਾ ਅਭਿਆਸ

ਫਿਰੋਜ਼ਪੁਰ, 7 ਮਈ (ਸੁਖਵਿੰਦਰ ਸਿੰਘ)-ਭਾਰਤ ਪਾਕਿਸਤਾਨ ਦੇ ਵੱਧ ਰਹੇ ਤਨਾਅ ਦੇ ਕਾਰਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਰਾਤ 9:00 ਵਜੇ ਤੋਂ 9:30 ਵਜੇ ਤੱਕ ਬਲੈਕ ਆਊਟ ਮੋਕ ਡਰਿੱਲ ਕੀਤਾ ਗਿਆ।ਮੌਕ ਡਰਿੱਲ ਦਾ ਅਸਰ ਫਿਰੋਜ਼ਪੁਰ ਸ਼ਹਿਰ ਵਿੱਚ ਖਾਸ ਵੇਖਣ ਨੂੰ ਮਿਲਿਆ ਜਿੱਥੇ ਦੁਕਾਨਦਾਰਾਂ ਨੇ ਮੋਕ ਡਰਿੱਲ ਹੋਣ ਤੋਂ ਪਹਿਲਾਂ ਹੀ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ। ਲੋਕਾਂ ਵੱਲੋਂ ਆਪਣੇ ਘਰਾਂ ਦੇ ਜਨਰੇਟਰ ਅਤੇ ਇਨਵੇਟਰ ਦੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ। ਪੁਲਿਸ ਪ੍ਰਸ਼ਾਸਨ ਵੱਲੋਂ ਮੌਕ ਡਰਿੱਲ ਦੇ ਵਿੱਚ ਲੋਕਾਂ ਨੂੰ ਸੁਚੇਤ ਕੀਤਾ ਕਿ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ ਲੋਕਾਂ ਦੀ ਸੁਰੱਖਿਆ ਦੇ ਲਈ ਪੁਲਿਸ ਪ੍ਰਸ਼ਾਸਨ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹਾ ਹੈ ।