ਭਾਰਤ ਪਾਕਿਸਤਾਨ ਵਿਚਕਾਰ ਵੱਧ ਰਹੇ ਤਣਾਅ ਤੇ ਐਮ ਪੀ ਢੇਸੀ ਨੇ ਪ੍ਰਗਟਾਈ ਚਿੰਤਾ

ਲੰਡਨ, 7 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਅਤੇ ਪਾਕਿਸਤਾਨ ਵਿੱਚਕਾਰ ਵੱਧ ਰਹੇ ਤਣਾਅ ਤੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਐਮ ਪੀ ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆਂ ਦੀ ਸੰਸਦ ਵਿੱਚ ਅਵਾਜ਼ ਉਠਾਈ ਹੈ। ਉਹਨਾਂ ਦੋਵਾਂ ਦੇਸ਼ਾਂ ਵਿੱਚਕਾਰ ਸ਼ਾਂਤੀ ਅਤੇ ਸਥਿਤੀ ਸੁਖਾਵੀ ਬਣਾਉਣ ਲਈ ਸਰਕਾਰ ਨੂੰ ਅੱਗੇ ਆਉਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਮੇਰੇ ਹਲਕੇ ਸਲੋਹ ਵਿੱਚ ਰਹਿੰਦੇ ਭਾਰਤੀ ਅਤੇ ਪਾਕਿਸਤਾਨੀ ਭਾਈਚਾਰੇ ਦੇ ਲੋਕ ਫਿਕਰਮੰਦ ਹਨ। ਉਹਨਾਂ ਕਿਹਾ ਕਿ ਖਾਸ ਤੌਰ ਤੇ ਪੰਜਾਬੀ ਅਤੇ ਕਸ਼ਮੀਰੀ ਆਪਣੇ ਅਜ਼ੀਜ਼ਾਂ ਦੀ ਸੁਰੱਖਿਆ ਨੂੰ ਲੈ ਕੇ ਵਧੇਰੇ ਚਿੰਤਤ ਹਨ। ਸਵਾਲ ਦੇ ਜਵਾਬ ਵਿੱਚ ਸਬੰਧਿਤ ਮੰਤਰੀ ਨੇ ਕਿਹਾ ਕਿ ਸਥਿਤੀ ਨੂੰ ਲੈ ਕੇ ਨਜ਼ਰ ਰੱਖੀ ਹੋਈ ਹੈ। ਉਹਨਾਂ ਯਾਤਰਾ ਸਲਾਹ ਵੱਲ ਵੀ ਸੰਸਦ ਮੈਂਬਰਾਂ ਨੂੰ ਨਜ਼ਰ ਰੱਖਣ ਲਈ ਕਿਹਾ ਹੈ।