JALANDHAR WEATHER

ਉਤਰਾਖ਼ੰਡ: ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, 6 ਦੀ ਮੌਤ

ਦੇਹਰਾਦੂਨ, 8 ਮਈ- ਉਤਰਾਖ਼ੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ, ਆਫ਼ਤ ਪ੍ਰਬੰਧਨ ਟੀਮ ਵੀ ਮੌਕੇ ’ਤੇ ਰਵਾਨਾ ਹੋ ਗਈਆਂ। ਟੀਮ ਨੇ ਮੌਕੇ ’ਤੇ ਪਹੁੰਚਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਹ ਹੈਲੀਕਾਪਟਰ ਇਕ ਨਿੱਜੀ ਕੰਪਨੀ, ਐਰੋ ਟ੍ਰਿੰਕ ਦਾ ਸੀ ਅਤੇ ਇਸ ਵਿਚ ਸੱਤ ਲੋਕ ਸਵਾਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਹੈ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ