ਆਪ੍ਰੇਸ਼ਨ ਸਿੰਦੂਰ: ਸਰਬ ਪਾਰਟੀ ਮੀਟਿੰਗ ਹੋਈ ਸ਼ੁਰੂ

ਨਵੀਂ ਦਿੱਲੀ, 8 ਮਈ- ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤੀ ਫੌਜ ਨੇ ਸਿਰਫ਼ 25 ਮਿੰਟਾਂ ਵਿਚ ਇਕ ਸਟੀਕ ਹਮਲਾ ਕੀਤਾ ਅਤੇ ਨੌਂ ਅੱਤਵਾਦੀ ਸਿਖਲਾਈ ਕੇਂਦਰਾਂ ਨੂੰ ਤਬਾਹ ਕਰ ਦਿੱਤਾ, ਜਿਨ੍ਹਾਂ ਵਿਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਸ਼ਾਮਿਲ ਸਨ। ਹਮਲੇ ਤੋਂ ਬਾਅਦ ਸਰਕਾਰ ਨੇ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ, ਜਿਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰ ਰਹੇ ਹਨ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੀ ਮੌਜੂਦ ਹਨ।