ਭਾਰਤ ਨੂੰ ਖੂਨ ਦੇ ਹਰ ਬੂੰਦ ਦੀ ਕੀਮਤ ਚੁਕਾਉਣੀ ਪਵੇਗੀ- ਪਾਕਿਸਤਾਨੀ ਪ੍ਰਧਾਨ ਮੰਤਰੀ

ਇਸਲਾਮਾਬਾਦ, 8 ਮਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸੰਸਦ ਵਿਚ ਭਾਸ਼ਣ ਦੇਣ ਤੋਂ ਬਾਅਦ ਟੀ.ਵੀ. ’ਤੇ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਦੀ ਰੱਖਿਆ ਲਈ ਆਖਰੀ ਸਾਹ ਤੱਕ ਲੜਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਜਵਾਬੀ ਕਾਰਵਾਈ ਕੀਤੀ ਅਤੇ ਕੁਝ ਘੰਟਿਆਂ ਦੇ ਅੰਦਰ ਹੀ ਭਾਰਤ ਨੂੰ ਪਿੱਛੇ ਧੱਕ ਦਿੱਤਾ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਭਾਰਤ ਨੂੰ ਖੂਨ ਦੇ ਹਰ ਬੂੰਦ ਦੀ ਕੀਮਤ ਚੁਕਾਉਣੀ ਪਵੇਗੀ। ਅਸੀਂ ਸਾਬਤ ਕਰ ਦਿੱਤਾ ਹੈ ਕਿ ਪਾਕਿਸਤਾਨ ਸਖ਼ਤ ਜਵਾਬ ਦੇਣਾ ਜਾਣਦਾ ਹੈ। ਪ੍ਰਧਾਨ ਮੰਤਰੀ ਸ਼ਰੀਫ ਨੇ ਪਾਕਿਸਤਾਨੀ ਫੌਜਾਂ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ’ਤੇ ਮਾਣ ਕਰਦਾ ਹੈ। ਸ਼ਰੀਫ਼ ਨੇ ਦੋ ਵਾਰ ਰਾਸ਼ਟਰ ਨੂੰ ਸੰਬੋਧਨ ਕੀਤਾ। ਪਹਿਲੀ ਵਾਰ ਉਨ੍ਹਾਂ ਨੇ ਸੰਸਦ ਵਿਚ ਆਪਣਾ ਭਾਸ਼ਣ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਟੀ.ਵੀ. ’ਤੇ ਜਨਤਾ ਨੂੰ ਸੰਬੋਧਨ ਕੀਤਾ।