ਗੁਰਦਾਸਪੁਰ ’ਚ 8 ਘੰਟੇ ਦਾ ਬਲੈਕ ਆਊਟ


ਗੁਰਦਾਸਪੁਰ, 8 ਮਈ (ਚੱਕਰਾਜਾ)- ਭਾਰਤ-ਪਾਕਿ ਸਰਹੱਦ ’ਤੇ ਤਣਾਅ-ਪੂਰਨ ਮਾਹੌਲ ਦੇ ਚੱਲਦਿਆਂ ਭਾਰਤ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਸਿਵਲ ਡਿਫੈਂਸ ਐਕਟ 1968 ਅਧੀਨ ਅਪਾਤਕਾਲੀਨ ਸਥਿਤੀ ਨਾਲ ਨਜਿੱਠਣ ਲਈ ਮਿਤੀ 8 ਮਈ ਤੋਂ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਜ਼ਿਲ੍ਹ੍ਹਾ ਗੁਰਦਾਸਪੁਰ ਅੰਦਰ ਪੂਰਨ ਤੌਰ ’ਤੇ ਬਲੈਕ ਆਊਟ ਰਹੇਗਾ। ਇਹ ਹੁਕਮ ਕੇਂਦਰੀ ਜੇਲ੍ਹ ਗੁਰਦਾਸਪੁਰ ਤੇ ਹਸਪਤਾਲਾਂ ’ਚ ਲਾਗੂ ਨਹੀਂ ਹੋਵੇਗਾ ਪਰ ਇਨ੍ਹ੍ਹਾਂ ਵਿਭਾਗਾਂ ਦੀਆਂ ਖਿੜਕੀਆਂ ਰੋਜ਼ਾਨਾ ਰਾਤ 9 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਤੱਕ ਬੰਦ ਰੱਖਣ ਦੇ ਨਾਲ ਨਾਲ ਉਨ੍ਹਾਂ ਨੂੰ ਚੰਗੀ ਤਰ੍ਹਾਂ ਕਵਰ ਕਰਨਾ ਯਕੀਨੀ ਬਣਾਉਣਾ ਹੋਵੇਗਾ। ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ ਜਾਰੀ ਕੀਤੇ ਗਏ ਹਨ।