JALANDHAR WEATHER

ਜ਼ਰੂਰੀ ਵਸਤੂਆਂ ਦੀ ਜਮਾਂ ਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਟਾਸਕ ਫੋਰਸ ਗਠਿਤ, ਹੈਲਪ ਲਾਈਨ ਨੰਬਰ ਜਾਰੀ

ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ)- ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਥੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਹੈ, ਉੱਥੇ ਹੀ ਲੋਕਾਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਗਠਿਤ ਕੀਤੀ ਟਾਸਕ ਫੋਰਸ ਦੀ ਅਗਵਾਈ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਕਰਨਗੇ। ਜਾਰੀ ਕੀਤੀਆਂ ਹਦਾਇਤਾਂ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਟੀਮ ਨਿਰੀਖਣ ਕਰੇਗੀ ਅਤੇ ਅਨੈਤਿਕ ਵਪਾਰ ਵਿਚ ਸ਼ਾਮਿਲ ਪਾਏ ਜਾਣ ਵਾਲੇ ਵਿਅਕਤੀ ਜਾਂ ਸੰਸਥਾ ਵਿਰੁੱਧ ਤੁਰੰਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਉਚਿਤ ਕੀਮਤ ਅਤੇ ਜ਼ਰੂਰੀ ਵਸਤੂਆਂ ਤੱਕ ਨਿਰਵਿਘਨ ਪਹੁੰਚ ਬਣਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਗਠਨ ਨੂੰ ਅਨਾਜ ਅਤੇ ਸੰਬੰਧਿਤ ਸਮਾਨ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਤੇ ਹੋਰ ਬਾਲਣ ਵਰਗੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾ ਖੋਰੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਸੰਬੰਧੀ ਕੀਤੀ ਗਈ ਉਲੰਘਣਾ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 0183-22564966 ਅਤੇ ਮੰਡੀ ਬੋਰਡ (ਸਬਜ਼ੀਆਂ ਅਤੇ ਫਲਾਂ ਸਮੇਤ ਮੰਡੀ ਨਾਲ ਸੰਬੰਧਿਤ ਮੁੱਦਿਆਂ ਲਈ) ਫੋਨ ਨੰਬਰ 0183-2527459 ਉੱਤੇ ਸ਼ਿਕਾਇਤ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ